ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧ ੴ> ਸਤਿਗੁਰ ਪ੍ਸਾਦਿ ॥ ਹਰਿ ਹਰਿ ਨਾਮੁ ਧਿਆਈਐੈ ਮੇਰੀ ਜਿੰਦੁੜੀਏੇ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ ਗੁਰਮਤਿ ਮਨੁ ਠਹਰਾਈਐੈ ਮੇਰੀ ਜਿੰਦੁੜੀਏੇ ਅਨਤ ਨ ਕਾਹੂ ਡੋਲੇ ਰਾਮ ॥ ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥ ਗੁਰਮਤਿ ਮਨਿ ਅੰਮਿ੍ਤੁ ਵੁਠੜਾ ਮੇਰੀ ਜਿੰਦੁੜੀਏੇ ਮੁਖਿ ਅੰਮਿ੍ਤ ਬੈਣ ਅਲਾਏੇ ਰਾਮ ॥ ਅੰਮਿ੍ਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏੇ ਮਨਿ ਸੁਣੀਐੈ ਹਰਿ ਲਿਵ ਲਾਏੇ ਰਾਮ ॥ ਚਿਰੀ ਵਿਛੁੰਨਾ ਹਰਿ ਪ੍ਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏੇ ਰਾਮ ॥ ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏੇ ਅਨਹਤ ਸਬਦ ਵਜਾਏੇ ਰਾਮ ॥੨॥ ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏੇ ਕੋਈ ਹਰਿ ਪ੍ਭੁ ਆਣਿ ਮਿਲਾਵੈ ਰਾਮ ॥ ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏੇ ਹਰਿ ਪ੍ਭ ਕੀ ਹਰਿ ਕਥਾ ਸੁਣਾਵੈ ਰਾਮ ॥ ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏੇ ਮਨ ਚਿੰਦਿਅੜਾ ਫਲੁ ਪਾਵੈ ਰਾਮ ॥ ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏੇ ਵਡਭਾਗੀ ਨਾਮੁ ਧਿਆਵੈ ਰਾਮ ॥੩॥ ਕਰਿ ਕਿਰਪਾ ਪ੍ਭ ਆਇ ਮਿਲੁ ਮੇਰੀ ਜਿੰਦੁੜੀਏੇ ਗੁਰਮਤਿ ਨਾਮੁ ਪਰਗਾਸੇ ਰਾਮ ॥ ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏੇ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥ ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏੇ ਹਰਿ ਸਜਣੁ ਹਰਿ ਪ੍ਭੁ ਪਾਸੇ ਰਾਮ ॥ ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏੇ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥Hukamnama from SikhNetcom